Thursday, September 13, 2012

Guru Gobind Singh killed 5 Goats during creation Khalsa Panth at Anandpur Sahib - Giani Gian Singh

This extract is taken from Twarikh Guru Khalsa, where Giani Gian Singh Mentioned about Jhatka of 5 Goats at Anandpur Sahib.

Meat EAting in Sikhism
Add caption







Bhagat Sadhna was a Butcher...Bhagat Ravidas and Bhai Gurdas acknowledge him

In Guru Granth Sahib, There is one hymn of Sadhna Butcher who have profession related to Animal meat. Born at Hyderabad and Died at Sirhind he preached Gurmat Philosophy around north India. He was disbeliever of Idol worship, believer of Hukam and was not tangle by this queston whether to animal kill for food or not.

ਬਾਣੀ ਸਧਨੇ ਕੀ ਰਾਗੁ ਬਿਲਾਵਲੁ (ANGG 858)
ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥
ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥
ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥
ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥
ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥
ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥
ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥
ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥
ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥
ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥


  • Bhagat Ravidas also acknowledge Butcher Sadhana in his hymn, which means Bhagat Ravidas was also not against his Animal Killing for food and he believe that one can attain the supreme even having butcher profession
    ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥

  • Sadhna was Butcher by profession, as per Vaar of Bhai Gurdas who supported that Bhagat Sadhna got across world ocean by killing animals.

               ਧੰਨਾ ਜਟੁ ਉਧਾਰਿਆ ਸਧਨਾ ਜਾਤਿ ਅਜਾਤਿ ਕਸਾਈ।(Vaar 12 Pauri 15 Line 3)
               ਜੇ ਕਾਸਾਈ ਉਧਰਿਆ ਜੀਆ ਘਾਇਨ ਖਾਈਐ ਭੰਗਾ। (Vaar 31 Pauri 9 Line 5)

  • Some think that Sadhna left Butcher profession which is not supported by Bhai Gurdas Vaar.
  • Some think Sadhna was guided by Goat, when he was about to cutting its leg, which is not supported by Hymn: ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥
  • Some think Sadhna was believer of Karma philosophy which is again not supported by his hymn, he is questioning Jagat Gura, what is your quality if Karma is not erased : ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥

Wednesday, September 5, 2012

Teeka Guru Granth Sahib on Meat Eating (Professor Sahib Singh)


Shabad 1 - ANGG - 1289

ਮਃ ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥

ਝਗੜੇ = ਚਰਚਾ ਕਰਦਾ ਹੈ। ਗਿਆਨੁ = ਉੱਚੀ ਸਮਝ, ਆਤਮਕ ਜੀਵਨ ਦੀ ਸੂਝ। ਧਿਆਨੁ = ਉੱਚੀ ਸੁਰਤ।
(ਆਪਣੇ ਵਲੋਂ ਮਾਸ ਦਾ ਤਿਆਗੀ) ਮੂਰਖ (ਪੰਡਿਤ) ਮਾਸ ਮਾਸ ਆਖ ਕੇ ਚਰਚਾ ਕਰਦਾ ਹੈ, ਪਰ ਨਾਹ ਇਸ ਨੂੰ ਆਤਮਕ ਜੀਵਨ ਦੀ ਸਮਝ ਨਾਹ ਇਸ ਨੂੰ ਸੁਰਤ ਹੈ,
ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥
(ਨਹੀਂ ਤਾਂ ਇਹ ਗਹੁ ਨਾਲ ਵਿਚਾਰੇ ਕਿ) ਮਾਸ ਤੇ ਸਾਗ ਵਿਚ ਕੀਹ ਫ਼ਰਕ ਹੈ, ਤੇ ਕਿਸ (ਦੇ ਖਾਣ) ਵਿਚ ਪਾਪ ਹੈ।
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥
ਬਾਣੇ = ਬਾਣ ਅਨੁਸਾਰ, ਆਦਤ ਅਨੁਸਾਰ। ਮਾਰਿ = ਮਾਰ ਕੇ।
(ਪੁਰਾਣੇ ਸਮੇ ਵਿਚ ਭੀ, ਲੋਕ) ਦੇਵਤਿਆਂ ਦੇ ਸੁਭਾਉ ਅਨੁਸਾਰ (ਭਾਵ, ਦੇਵਤਿਆਂ ਨੂੰ ਖ਼ੁਸ਼ ਕਰਨ ਲਈ) ਗੈਂਡਾ ਮਾਰ ਕੇ ਹੋਮ ਤੇ ਜੱਗ ਕਰਦੇ ਸਨ।
ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥
ਛੋਡਿ = ਛੱਡ ਕੇ। ਬੈਸਿ = ਬੈਠ ਕੇ। ਨਕੁ ਪਕੜਹਿ = ਨੱਕ ਬੰਦ ਕਰ ਲੈਂਦੇ ਹਨ। ਰਾਤੀ = ਰਾਤ ਨੂੰ, ਲੁਕ ਕੇ। ਮਾਣਸ ਖਾਣੇ = ਲੋਕਾਂ ਦਾ ਲਹੂ ਪੀਣ ਦੀਆਂ ਸੋਚਾਂ ਸੋਚਦੇ ਹਨ।
ਜੋ ਮਨੁੱਖ (ਆਪਣੇ ਵਲੋਂ) ਮਾਸ ਤਿਆਗ ਕੇ (ਜਦ ਕਦੇ ਕਿਤੇ ਮਾਸ ਵੇਖਣ ਤਾਂ) ਬੈਠ ਕੇ ਆਪਣਾ ਨੱਕ ਬੰਦ ਕਰ ਲੈਂਦੇ ਹਨ (ਕਿ ਮਾਸ ਦੀ ਬੋ ਆ ਗਈ ਹੈ) ਉਹ ਰਾਤ ਨੂੰ ਮਨੁੱਖ ਨੂੰ ਖਾਂ ਜਾਂਦੇ ਹਨ (ਭਾਵ, ਲੁਕ ਕੇ ਮਨੁੱਖਾਂ ਦਾ ਲਹੂ ਪੀਣ ਦੇ ਮਨਸੂਬੇ ਬੰਨ੍ਹਦੇ ਹਨ);
ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥
ਫੜੁ = ਪਖੰਡ। ਸੂਝੈ = ਸੁੱਝਦਾ (ਇਹਨਾਂ ਨੂੰ)।
(ਮਾਸ ਨਾਹ ਖਾਣ ਦਾ ਇਹ) ਪਖੰਡ ਕਰਕੇ ਲੋਕਾਂ ਨੂੰ ਵਿਖਾਂਦੇ ਹਨ, ਉਂਞ ਇਹਨਾਂ ਨੂੰ ਆਪ ਨਾਹ ਸਮਝ ਹੈ ਨਾਹ ਸੁਰਤ ਹੈ।
ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥
ਕਿਆ ਕਹੀਐ = ਸਮਝਣ ਦਾ ਕੋਈ ਲਾਭ ਨਹੀਂ। ਕਹੈ = (ਜੇ ਕੋਈ) ਆਖੇ, ਜੇ ਕੋਈ ਸਮਝਾਏ।
ਪਰ, ਹੇ ਨਾਨਕ! ਕਿਸੇ ਅੰਨ੍ਹੇ ਮਨੁੱਖ ਨੂੰ ਸਮਝਾਣ ਦਾ ਕੋਈ ਲਾਭ ਨਹੀਂ, (ਜੇ ਕੋਈ ਇਸ ਨੂੰ) ਸਮਝਾਵੇ (ਭੀ), ਤਾਂ ਭੀ ਇਹ ਸਮਝਾਇਆ ਸਮਝਦਾ ਨਹੀਂ ਹੈ।
ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥
ਸਿ ਲੋਚਨ = ਉਹ ਅੱਖਾਂ।
(ਜੇ ਕਹੋ ਅੰਨ੍ਹਾ ਕੌਣ ਹੈ ਤਾਂ) ਅੰਨ੍ਹਾ ਉਹ ਹੈ ਜੋ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ, ਜਿਸ ਦੇ ਦਿਲ ਵਿਚ ਉਹ ਅੱਖਾਂ ਨਹੀਂ ਹਨ (ਭਾਵ, ਜੋ ਸਮਝ ਤੋਂ ਸੱਖਣਾ ਹੈ),
ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥
ਰਕਤੁ = ਰੱਤ, ਲਹੂ। ਨਿਪੰਨੇ = ਪੈਦਾ ਹੋਏ।
(ਨਹੀਂ ਤਾਂ ਸੋਚਣ ਵਾਲੀ ਗੱਲ ਹੈ ਕਿ ਆਪ ਭੀ ਤਾਂ) ਮਾਂ ਤੇ ਪਿਉ ਦੀ ਰੱਤ ਤੋਂ ਹੀ ਹੋਏ ਹਨ ਤੇ ਮੱਛੀ (ਆਦਿਕ) ਦੇ ਮਾਸ ਤੋਂ ਪਰਹੇਜ਼ ਕਰਦੇ ਹਨ (ਭਾਵ, ਮਾਸ ਤੋਂ ਹੀ ਪੈਦਾ ਹੋ ਕੇ ਮਾਸ ਤੋਂ ਪਰਹੇਜ਼ ਕਰਨ ਦਾ ਕੀਹ ਭਾਵ? ਪਹਿਲਾਂ ਭੀ ਤਾਂ ਮਾਂ ਪਿਉ ਦੇ ਮਾਸ ਤੋਂ ਹੀ ਸਰੀਰ ਪਲਿਆ ਹੈ)।
ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥
ਨਿਸਿ = ਰਾਤ ਵੇਲੇ। ਮੰਧੁ = ਮੰਦ।
(ਫਿਰ), ਜਦੋਂ ਰਾਤ ਨੂੰ ਜ਼ਨਾਨੀ ਤੇ ਮਰਦ ਇਕੱਠੇ ਹੁੰਦੇ ਹਨ ਤਦੋਂ ਭੀ (ਮਾਸ ਨਾਲ ਹੀ) ਮੰਦ (ਭਾਵ, ਭੋਗ) ਕਰਦੇ ਹਨ।
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥
ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ,
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥
(ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤ ਹੈ।
ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥
ਬਾਹਰ ਕਾ ਮਾਸੁ = ਬਾਹਰੋਂ ਲਿਆਂਦਾ ਹੋਇਆ ਮਾਸ। ਸੁਆਮੀ = ਹੇ ਸੁਆਮੀ! ਹੇ ਪੰਡਿਤ!
(ਭਲਾ ਦੱਸੋ,) ਪੰਡਿਤ ਜੀ! (ਇਹ ਕੀਹ ਕਿ) ਬਾਹਰੋਂ ਲਿਆਂਦਾ ਹੋਇਆ ਮਾਸ ਮਾੜਾ ਤੇ ਘਰ ਦਾ (ਵਰਤਿਆ) ਮਾਸ ਚੰਗਾ?
ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥
ਜੀਇ = ਜੀਵ ਨੇ। ਸਭਿ = ਸਾਰੇ। ਲਇਆ ਵਾਸੇਰਾ = ਡੇਰਾ ਲਾਇਆ ਹੋਇਆ ਹੈ।
(ਫਿਰ) ਸਾਰੇ ਜੀਅ ਜੰਤ ਮਾਸ ਤੋਂ ਪੈਦਾ ਹੋਏ ਹਨ, ਜਿੰਦ ਨੇ (ਮਾਸ ਵਿਚ ਹੀ) ਡੇਰਾ ਲਾਇਆ ਹੋਇਆ ਹੈ;
ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥
ਅਭਖੁ = ਨਾਹ ਖਾਣ ਵਾਲੀ ਸ਼ੈ। ਕੇਰਾ = ਦਾ। ਭਖੁ = ਖਾਣ-ਯੋਗ ਚੀਜ਼।
ਸੋ ਜਿਨ੍ਹਾਂ ਨੂੰ ਰਾਹ ਦੱਸਣ ਵਾਲਾ ਆਪ ਅੰਨ੍ਹਾ ਹੈ ਉਹ ਨਾਹ ਖਾਣ-ਜੋਗ ਚੀਜ਼ (ਭਾਵ, ਪਰਾਇਆ ਹੱਕ) ਤਾਂ ਖਾਂਦੇ ਹਨ ਤੇ ਖਾਣ-ਜੋਗ ਚੀਜ਼ (ਭਾਵ ਜਿਸ ਚੀਜ਼ ਤੋਂ ਜ਼ਿੰਦਗੀ ਦਾ ਹੀ ਮੁੱਢ ਬੱਝਾ ਤਿਆਗਦੇ ਹਨ।)
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥
ਅਸੀਂ ਸਾਰੇ ਮਾਸ ਦੇ ਪੁਤਲੇ ਹਾਂ, ਅਸਾਡਾ ਮੁੱਢ ਮਾਸ ਤੋਂ ਹੀ ਬੱਝਾ, ਅਸੀਂ ਮਾਸ ਤੋਂ ਹੀ ਪੈਦਾ ਹੋਏ,
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥
ਚਤੁਰੁ = ਸਿਆਣਾ।
(ਮਾਸ ਦਾ ਤਿਆਗੀ) ਪੰਡਿਤ (ਮਾਸ ਦੀ ਚਰਚਾ ਛੇੜ ਕੇ ਐਵੇਂ ਆਪਣੇ ਆਪ ਨੂੰ) ਸਿਆਣਾ ਅਖਵਾਂਦਾ ਹੈ, (ਅਸਲ ਵਿਚ) ਇਸ ਨੂੰ ਨਾਹ ਸਮਝ ਹੈ ਨਾਹ ਸੁਰਤ ਹੈ।
ਮਾਸੁ ਪੁਰਾਣੀ ਮਾਸੁ ਕਤੇਬੀ. ਚਹੁ ਜੁਗਿ ਮਾਸੁ ਕਮਾਣਾ ॥
ਕਤੇਬੀ. = ਮੁਸਲਮਾਨਾਂ ਦੀਆਂ ਮਜ਼ਹਬੀ ਕਿਤਾਬਾਂ ਵਿਚ। ਕਮਾਣਾ = ਵਰਤਿਆ ਜਾਂਦਾ ਹੈ।
ਪੁਰਾਣਾਂ ਵਿਚ ਮਾਸ (ਦਾ ਜ਼ਿਕਰ), ਮੁਸਲਮਾਨੀ ਮਜ਼ਹਬੀ ਕਿਤਾਬਾਂ ਵਿਚ ਭੀ ਮਾਸ (ਵਰਤਣ ਦਾ ਜ਼ਿਕਰ); ਜਗਤ ਦੇ ਸ਼ੁਰੂ ਤੋਂ ਹੀ ਮਾਸ ਵਰਤੀਂਦਾ ਚਲਾ ਆਇਆ ਹੈ।
ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥
ਜਜਿ = ਜੱਗ ਵਿਚ। ਕਾਜਿ = ਵਿਆਹ ਵਿਚ। ਸੁਹਾਵੈ = ਸੋਭਦਾ ਹੈ, ਚੰਗਾ ਮੰਨਿਆ ਜਾਂਦਾ ਹੈ।
ਜੱਗ ਵਿਚ, ਵਿਆਹ ਆਦਿਕ ਕਾਜ ਵਿਚ (ਮਾਸ ਦੀ ਵਰਤੋਂ) ਪ੍ਰਧਾਨ ਹੈ, ਉਹਨੀਂ ਥਾਈਂ ਮਾਸ ਵਰਤੀਂਦਾ ਰਿਹਾ ਹੈ।
ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥
ਜ਼ਨਾਨੀ, ਮਰਦ, ਸ਼ਾਹ, ਪਾਤਿਸ਼ਾਹ...ਸਾਰੇ ਮਾਸ ਤੋਂ ਹੀ ਪੈਦਾ ਹੁੰਦੇ ਹਨ।
ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥
ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ) ਉਹ ਸਾਰੇ।
ਜੇ ਇਹ ਸਾਰੇ (ਮਾਸ ਤੋਂ ਬਣਨ ਕਰਕੇ) ਨਰਕ ਵਿਚ ਪੈਂਦੇ ਦਿੱਸਦੇ ਹਨ ਤਾਂ ਉਹਨਾਂ ਤੋਂ (ਮਾਸ-ਤਿਆਗੀ ਪੰਡਿਤ ਨੂੰ) ਦਾਨ ਭੀ ਨਹੀਂ ਲੈਣਾ ਚਾਹੀਦਾ।
ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥
ਨਰਕਿ = ਨਰਕ ਵਿਚ। ਸੁਰਗਿ = ਸੁਰਗ ਵਿਚ। ਧਿਙਾਣਾ = ਧੱਕੇ ਦੀ ਗੱਲ।
(ਨਹੀਂ ਤਾਂ) ਵੇਖੋ, ਇਹ ਅਚਰਜ ਧੱਕੇ ਦੀ ਗੱਲ ਹੈ ਕਿ ਦਾਨ ਦੇਣ ਵਾਲੇ ਨਰਕੇ ਪੈਣ ਤੇ ਲੈਣ ਵਾਲੇ ਸੁਰਗ ਵਿਚ।
ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥
(ਅਸਲ ਵਿਚ) ਹੇ ਪੰਡਿਤ! ਤੂੰ ਢਾਢਾ ਚਤੁਰ ਹੈਂ, ਤੈਨੂੰ ਆਪ ਨੂੰ (ਮਾਸ ਖਾਣ ਦੇ ਮਾਮਲੇ ਦੀ) ਸਮਝ ਨਹੀਂ, ਪਰ ਤੂੰ ਲੋਕਾਂ ਨੂੰ ਸਮਝਾਂਦਾ ਹੈਂ।
ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥
ਹੇ ਪੰਡਿਤ! ਤੈਨੂੰ ਇਹ ਹੀ ਪਤਾ ਨਹੀਂ ਕਿ ਮਾਸ ਕਿਥੋਂ ਪੈਦਾ ਹੋਇਆ।
ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥
ਤੋਇਅਹੁ = ਪਾਣੀ ਤੋਂ। ਤ੍ਰਿਭਵਣੁ = ਸਾਰਾ ਜਗਤ।
(ਵੇਖ,) ਪਾਣੀ ਤੋਂ ਅੰਨ ਪੈਦਾ ਹੁੰਦਾ ਹੈ, ਕਮਾਦ ਗੰਨਾ ਉੱਗਦਾ ਹੈ ਤੇ ਕਪਾਹ ਉੱਗਦੀ ਹੈ, ਪਾਣੀ ਤੋਂ ਹੀ ਸਾਰਾ ਸੰਸਾਰ ਪੈਦਾ ਹੁੰਦਾ ਹੈ।
ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥
ਬਿਕਾਰਾ = ਤਬਦੀਲੀਆਂ।
ਪਾਣੀ ਆਖਦਾ ਹੈ ਕਿ ਮੈਂ ਕਈ ਤਰੀਕਿਆਂ ਨਾਲ ਭਲਿਆਈ ਕਰਦਾ ਹਾਂ (ਭਾਵ, ਜੀਵ ਦੇ ਪਾਲਣ ਲਈ ਕਈ ਤਰੀਕਿਆਂ ਦੀ ਖ਼ੁਰਾਕ-ਪੁਸ਼ਾਕ ਪੈਦਾ ਕਰਦਾ ਹਾਂ), ਇਹ ਸਾਰੀਆਂ ਤਬਦੀਲੀਆਂ (ਭਾਵ, ਬੇਅੰਤ ਕਿਸਮਾਂ ਦੇ ਪਦਾਰਥ) ਪਾਣੀ ਵਿਚ ਹੀ ਹਨ।
ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥
ਸੰਨਿਆਸੀ = ਤਿਆਗੀ। ਰਸ = ਚਸਕੇ। ਏਤੇ ਰਸ = ਇਹਨਾਂ ਸਾਰੇ ਪਦਾਰਥਾਂ ਦੇ ਚਸਕੇ। ਛੋਡਿ = ਛੱਡ ਕੇ। ਵਿਚਾਰਾ = ਵਿਚਾਰ ਦੀ ਗੱਲ ॥੨॥
ਸੋ, ਨਾਨਕ ਇਹ ਵਿਚਾਰ ਦੀ ਗੱਲ ਦੱਸਦਾ ਹੈ (ਕਿ ਜੇ ਸੱਚਾ ਤਿਆਗੀ ਬਣਨਾ ਹੈ ਤਾਂ) ਇਹਨਾਂ ਸਾਰੇ ਪਦਾਰਥਾਂ ਦੇ ਚਸਕੇ ਛੱਡ ਕੇ ਤਿਆਗੀ ਬਣੇ (ਕਿਉਂਕਿ ਮਾਸ ਦੀ ਉਤਪੱਤੀ ਭੀ ਪਾਣੀ ਤੋਂ ਹੈ ਤੇ ਅੰਨ ਕਮਾਦ ਆਦਿਕ ਦੀ ਉਤਪੱਤੀ ਭੀ ਪਾਣੀ ਤੋਂ ਹੀ ਹੈ) ॥੨॥


____________________________

Shabad 2 - ANGG - 1289

ਸਲੋਕ ਮਃ ੧ ॥
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥

ਨਿੰਮਿਆ-ਨਿਰਮਿਆ, ਬਣਿਆ, ਮੁਢ ਬੱਝਾ।
ਸਭ ਤੋਂ ਪਹਿਲਾਂ ਮਾਸ (ਭਾਵ, ਪਿਤਾ ਦੇ ਵੀਰਜ) ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ;
ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥
ਜੀਉ ਪਾਇ = ਜਿੰਦ ਹਾਸਲ ਕਰ ਕੇ, ਭਾਵ, ਜਦੋਂ ਜਾਨ ਪਈ।
ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ (ਹੀ ਬਣਦਾ ਹੈ)।
ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥
ਗਿਰਾਸੁ = ਗਿਰਾਹੀ, ਖ਼ੁਰਾਕ।
ਜਦੋਂ (ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ;
ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥
ਸਾਸੁ = ਸਾਹ।
ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ।
ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥
ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ;
ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥
(ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ।
ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥
ਕੋ = ਕੋਈ (ਭਾਵ,) ਜੀਵ। ਆਵੈ ਰਾਸਿ = ਰਾਸ ਆਉਂਦਾ ਹੈ, ਸਿਰੇ ਚੜ੍ਹਦਾ ਹੈ, ਸਫਲ ਹੁੰਦਾ ਹੈ।
(ਮਾਸ ਖਾਣ ਜਾਂ ਨਾਹ ਖਾਣ ਦਾ ਨਿਰਨਾ ਸਮਝਣ ਦੇ ਥਾਂ) ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ,
ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
ਆਪਿ ਛੁਟੇ = ਆਪਣੇ ਜ਼ੋਰ ਨਾਲ ਬਚਿਆਂ। ਬਚਨਿ = ਬਚਨ ਨਾਲ, (ਇਸ ਕਿਸਮ ਦੀ) ਚਰਚਾ ਨਾਲ। ਬਿਣਾਸੁ = ਹਾਨੀ ॥੧॥
(ਨਹੀਂ ਤਾਂ ਜੀਵ ਨੂੰ ਮਾਸ ਨਾਲ ਜੰਮਣ ਤੋਂ ਲੈ ਕੇ ਮਰਨ ਤਕ ਇਤਨਾ ਡੂੰਘਾ ਵਾਸਤਾ ਪੈਂਦਾ ਹੈ ਕਿ) ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ ॥੧॥


Saturday, September 1, 2012

Prepration of Vension(Deer) meat by Guru Nanak Sahib - Bhai Bala Janamsakhi

Guru Nanak Sahib ji prepared deer meat at Kurukshetra as per records in Bhai Bala Janamsakhi. Previously we also posted the extracts from Prachin Panth Parkash by Giani Gian Singh Ji.





Usage of Bone by Guru Nanak to break Such Rasoi Brahmin Theory - Puratan Janamsakhi



Guru Nanak Sahib shown the true way to brahmin not to believe in Such Rasoi which is followed among some sects of Sikhism. Guru Nanak Sahib used Bones to show the way.